ਜਲੰਧਰ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਾਨਕ ਹੋਟਲ ‘ਚ ਮੀਟਿੰਗ ਕੀਤੀ

0
63

Sada Channel News:-

Jalandhar,23 June,2024,(Sada Channel News):- ਜਲੰਧਰ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਸਥਾਨਕ ਹੋਟਲ ‘ਚ ਮੀਟਿੰਗ ਕੀਤੀ,ਮੀਟਿੰਗ ਵਿੱਚ ਸੂਬੇ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ,ਜਿਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਮੁੱਖ ਮੁੱਦਿਆਂ ‘ਤੇ ਵੀ ਚਰਚਾ ਕੀਤੀ ਅਤੇ ਉਪ ਚੋਣਾਂ ਨੂੰ ਲੈ ਕੇ ਅਗਲੀ ਰਣਨੀਤੀ ਬਣਾਈ,ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਮੀਟਿੰਗ ਬੀਐਮਸੀ ਚੌਕ ਸਥਿਤ ਇੱਕ ਹੋਟਲ ਵਿੱਚ ਦੁਪਹਿਰ 2 ਵਜੇ ਦੇ ਕਰੀਬ ਸ਼ੁਰੂ ਹੋਈ। ਪੱਛਮੀ ਹਲਕੇ ‘ਚ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣੀ ਹੈ,ਇਸ ਮੀਟਿੰਗ ਵਿੱਚ ਇਹ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਕਿਹੜੇ-ਕਿਹੜੇ ਮੁੱਦਿਆਂ ‘ਤੇ ਆਗੂ ਲੋਕਾਂ ਵਿੱਚ ਜਾਣਗੇ, ਤਾਂ ਜੋ ਲੋਕ ਆਮ ਆਦਮੀ ਪਾਰਟੀ ਨੂੰ ਹੀ ਵੋਟ ਦੇਣ,ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਆਗੂਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਉਨ੍ਹਾਂ ਲਈ ਕਿੰਨੀ ਅਹਿਮ ਹੈ। ਸੀਐਮ ਮਾਨ ਨੇ ਵੀ ਉਪ ਚੋਣਾਂ ਨੂੰ ਲੈ ਕੇ ਮਿਸ਼ਨ ਸ਼ੁਰੂ ਕੀਤਾ ਹੈ। ਜਿਸ ਨੂੰ ਜਲੰਧਰ ਵੈਸਟ ਮਿਸ਼ਨ ਦਾ ਨਾਂ ਦਿੱਤਾ ਗਿਆ।

LEAVE A REPLY

Please enter your comment!
Please enter your name here