ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤ

0
32

Sada Channel News:-

Bias,28 June,2024,(Sada Channel News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਅੱਜ ਪੰਜਾਬ ਦੇ ਦੌਰੇ ‘ਤੇ ਹਨ,ਜਿਸ ਦੌਰਾਨ ਉਹ ਰਾਧਾ ਸੁਆਮੀ ਸਤਿਸੰਗ ਬਿਆਸ ਅੰਮ੍ਰਿਤਸਰ ਪਹੁੰਚੇ,ਇੱਥੇ ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਕੀਤੀ,ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਤੋਂ ਬਾਅਦ ਸੋਸ਼ਲ ਮੀਡੀਆ (Social Media) ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ,ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਐਕਸ ‘ਤੇ ਦੌਰੇ ਦੀ ਵੀਡੀਓ ਵੀ ਸਾਂਝੀ ਕੀਤੀ,ਨਾਲ ਹੀ ਉਨ੍ਹਾਂ ਲਿਖਿਆ ਕਿ ‘ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਇਸ ਮੌਕੇ ਬਾਬਾ ਜੀ ਤੋਂ ਵੱਖ-ਵੱਖ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ ‘ਤੇ ਮਾਰਗਦਰਸ਼ਨ ਪ੍ਰਾਪਤ ਕੀਤਾ,” ਇਸ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਸ਼੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਦੇ ਦਰਸ਼ਨ ਕਰਨ ਵੀ ਗਏ।

LEAVE A REPLY

Please enter your comment!
Please enter your name here