ਅਜਨਾਲਾ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਪਣਾ ਅਸਤੀਫਾ Shiromani Akali Dal Badal ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ

0
223
ਅਜਨਾਲਾ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਪਣਾ ਅਸਤੀਫਾ Shiromani Akali Dal Badal ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ

Sada Channel News:-

Magazine,(Sada Channel News):- ਅਜਨਾਲਾ ਵਿਧਾਨ ਸਭਾ (Ajnala Vidhan Sabha) ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ (Former MLA Amarpal Singh Boney Ajnala) ਨੇ ਆਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਬਾਦਲ (Shiromani Akali Dal Badal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ,ਜਿਸ ਵਿੱਚ ਲਿਖਿਆ ਹੈ ਕਿ ਉਹ ਆਪਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ,ਬੋਨੀ ਨੇ ਲਿਖਿਆ ਹੈ ਕਿ ਮੈਂ ਅਕਾਲੀ ਦਲ (Akali Dal) ਦੀ ਮੈਂਬਰਸ਼ਿਪ ਛੱਡਣ ਲਈ ਮਜਬੂਰ ਹਾਂ ਕਿਉਂਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ,ਵਿਧਾਨ ਸਭਾ ਚੋਣਾਂ (Assembly Elections) ‘ਚ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਥਾਪਿਆ ਜਾ ਰਿਹਾ ਹੈ।

ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ (Former MLA Amarpal Singh Boney Ajnala) ਨੇ ਦੂਜੀ ਵਾਰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ,ਇਸ ਤੋਂ ਪਹਿਲਾਂ ਬੋਨੀ ਅਜਨਾਲਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ 2018 ‘ਚ ਅਸਤੀਫਾ ਦੇ ਦਿੱਤਾ ਸੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਕਈ ਤਰ੍ਹਾਂ ਦੇ ਦੋਸ਼ ਲੱਗੇ ਸਨ,ਬੋਨੀ ਅਜਨਾਲਾ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਏ ਟਕਸਾਲੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ,ਪਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬੋਨੀ ਅਜਲਾਣਾ ਮੁੜ ਅਕਾਲੀ ਦਲ (Akali Dal) ਵਿਚ ਸ਼ਾਮਲ ਹੋ ਗਏ ਅਤੇ 2022 ਵਿਚ ਅਕਾਲੀ ਦਲ (Akali Dal) ਦੀ ਟਿਕਟ ‘ਤੇ ਪੰਜਵੀਂ ਵਾਰ ਵਿਧਾਨ ਸਭਾ ਚੋਣ ਲੜੇ।

LEAVE A REPLY

Please enter your comment!
Please enter your name here