Phagwara,(Sada Channel News):- ਆਮ ਆਦਮੀ ਪਾਰਟੀ (Aam Aadmi Party) ਨੇ ਜਲੰਧਰ ਜ਼ਿਮਨੀ ਚੋਣ (Jalandhar By-Election) ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ,ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ,ਦੱਸ ਦਈਏ ਕਿ ਸੁਸ਼ੀਲ ਰਿੰਕੂ ਨੂੰ ‘ਆਪ’ ਦਾ ਉਮੀਦਵਾਰ ਬਣਾਉਣ ਦੀ ਚਰਚਾ ਪਹਿਲਾਂ ਤੋਂ ਹੀ ਚੱਲ ਰਹੀ ਸੀ,ਹਾਲਾਂਕਿ ਇਸ ਬਾਰੇ CM ਭਗਵੰਤ ਮਾਨ ਨੇ ਕਿਹਾ ਸੀ ਕਿ ਪਾਰਟੀ ਵੱਲੋਂ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ ਗਿਆ ਹੈ,ਉਨ੍ਹਾਂ ਕਿਹਾ ਸੀ ਕਿ ਉਮੀਦਵਾਰਾਂ ਬਾਰੇ ਸਰਵੇਖਣ ਕਰਵਾਉਣ ਮਗਰੋਂ ਹੀ ਐਲਾਨ ਕੀਤਾ ਜਾਵੇਗਾ,ਬੀਤੇ ਦਿਨ ਸੁਸ਼ੀਲ ਕੁਮਾਰ ਰਿੰਕੂ ਨੂੰ ਫਗਵਾੜਾ ਵਿੱਚ ਰੱਖੇ ਗਏ ਇੱਕ ਪ੍ਰੋਗਰਾਮ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਵੱਲੋਂ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਸੀ,ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਸੁਸ਼ੀਲ ਰਿੰਕੂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।