ਕੇਂਦਰ ਵੱਲੋਂ ਪੰਜਾਬ ਦੀ ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ,ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ

0
217
ਕੇਂਦਰ ਵੱਲੋਂ ਪੰਜਾਬ ਦੀ ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ,ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ

SADA CHANNEL NEWS:-

NEW DELHI,(SADA CHANNEL NEWS):- ਕੇਂਦਰ ਸਰਕਾਰ (Central Govt) ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ ਗਿਆ ਹੈ,ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਲਿਮਟ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ,ਕੇਂਦਰ ਵੱਲੋਂ ਪੰਜਾਬ ਦੀ ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ ਹੈ,ਜ਼ਿਕਰਯੋਗ ਹੈ ਕਿ ਪੰਜਾਬ ਦੀ ਆਪਣੇ ਕੁੱਲ ਘਰੇਲੂ ਉਤਪਾਦਨ ਦਾ ਤਿੰਨ ਫੀਸਦੀ ਤੱਕ ਕਰਜ਼ਾ ਚੁੱਕਣ ਦੀ ਸੀਮਾ ਹੈ ਜੋ ਕਿ ਸਾਲਾਨਾ 39000 ਕਰੋੜ ਰੁਪਏ ਬਣਦੀ ਹੈ।

ਪਰ ਹੁਣ ਜਦੋਂ ਕਿ ਵਿੱਤ ਮੰਤਰਾਲੇ ਵੱਲੋਂ 18000 ਕਰੋੜ ਦੀ ਸਾਲਾਨਾ ਕਟੌਤੀ ਕਰ ਦਿੱਤੀ ਗਈ ਹੈ ਤਾਂ ਪੰਜਾਬ ਸਰਕਾਰ (Punjab Govt) ਹੁਣ 21 ਹਜ਼ਾਰ ਕਰੋੜ ਦਾ ਹੀ ਕਰਜ਼ਾ ਚੁੱਕ ਸਕੇਗੀ,ਕਰਜ਼ਾ ਲੈਣ ਦੀ ਸੀਮਾ ਵਿਚ 18,000 ਕਰੋੜ ਰੁਪਏ ਦੀ ਵੱਡੀ ਕਟੌਤੀ ‘ਆਪ’ ਸਰਕਾਰ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ,ਦੱਸ ਦੇਈਏ ਕਿ ਪੰਜਾਬ ਸਰਕਾਰ (Punjab Govt) ਕੇਂਦਰੀ ਵਿੱਤ ਮੰਤਰਾਲੇ ਕੋਲ ਇਸ ਸਬੰਧੀ ਆਪਣਾ ਪੱਖ ਪੇਸ਼ ਕਰੇਗੀ ਅਤੇ ਸੂਬਾ ਸਰਕਾਰ ਨੇ ਇਹ ਭਰੋਸਾ ਪਹਿਲਾਂ ਹੀ ਕੇਂਦਰ ਨੂੰ ਦੇ ਦਿੱਤਾ ਹੈ ਕਿ ਰਾਜ ਪੈਨਸ਼ਨ ਰੈਗੂਲੇਟਰੀ (State Pension Regulatory) ਅਤੇ ਵਿਕਾਸ ਅਥਾਰਿਟੀ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦਾ ਆਪਣਾ ਹਿੱਸਾ ਦੇਵੇਗੀ।

LEAVE A REPLY

Please enter your comment!
Please enter your name here