Chandigarh,28 Nov,(Sada Channel News):- ਪੰਜਾਬ ਦੇ ਸਿੱਖਿਆ ਵਿਭਾਗ (Department of Education) ਨੇ ਅਧਿਆਪਕਾਂ ਅਤੇ ਹੋਰ ਸਟਾਫ਼ ਦੀਆਂ ਤਰੱਕੀਆਂ ਲਈ ਅਹਿਮ ਫੈਸਲਾ ਲਿਆ ਹੈ,ਹੁਣ ਅਧਿਆਪਕਾਂ ਨੂੰ ਤਰੱਕੀ ਲਈ ਚੱਕਰ ਨਹੀਂ ਲਗਾਉਣੇ ਪੈਣਗੇ,ਅਧਿਆਪਕਾਂ ਨੇ ਸਿੱਖਿਆ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ ਕਿ ਵਿਭਾਗ ਵਲੋਂ ਤਰੱਕੀ ਦੀਆਂ ਫਾਈਲਾਂ ਗੁੰਮ ਕਰ ਦਿਤੀਆਂ ਜਾਂਦਾ ਹਨ ਪਰ ਹੁਣ ਅਜਿਹਾ ਨਹੀਂ ਹੋਵੇਗਾ,ਕਿਉਂਕਿ ਹੁਣ ਇਸ ਦੀ ਗੁਪਤ ਰੀਪੋਰਟ ਆਨਲਾਈਨ ਭਰੀ ਜਾਵੇਗੀ।
ਹੁਣ ਤਰੱਕੀ ਲਈ ਭੇਜੀਆਂ ਗਈਆਂ ਹਾਰਡ ਫਾਈਲਾਂ (Hard Files) ਸਵੀਕਾਰ ਨਹੀਂ ਕੀਤੀਆਂ ਜਾਣਗੀਆਂ,ਜਿਸ ਕਾਰਨ ਕਿਸੇ ਵੀ ਅਧਿਆਪਕ ਜਾਂ ਹੋਰ ਕਰਮਚਾਰੀ ਦੀ ਤਰੱਕੀ ਵਿਚ ਕੋਈ ਦਿੱਕਤ ਨਹੀਂ ਆਵੇਗੀ,ਪੂਰੇ ਸਰਕਲ ਨੂੰ ਸਹੀ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਟੀਮ ਬਣਾਈ ਗਈ ਹੈ,ਜਿਸ ਵਿਚ 7 ਮੈਂਬਰ ਹੋਣਗੇ,ਇਹ ਮੈਂਬਰ ਸਾਰੀ ਪ੍ਰਕਿਰਿਆ ‘ਤੇ ਨੇੜਿਉਂ ਨਜ਼ਰ ਰੱਖਣਗੇ ਅਤੇ ਸਿੱਧੇ ਮੰਤਰਾਲੇ ਨੂੰ ਰੀਪੋਰਟ ਕਰਨਗੇ।
ਇਸ ਤੋਂ ਪਹਿਲਾਂ ਸਿੱਖਿਆ ਵਿਭਾਗ (Department of Education) ਦੇ ਕਰਮਚਾਰੀ ਹਾਰਡ ਕਾਪੀਆਂ ਰਾਹੀਂ ਤਰੱਕੀਆਂ ਦੀਆਂ ਗੁਪਤ ਰੀਪੋਰਟਾਂ ਭੇਜਦੇ ਸਨ,ਇਸ ਕਾਰਨ ਨਾ ਤਾਂ ਰੀਪੋਰਟ ਸਹੀ ਢੰਗ ਨਾਲ ਲਿਖੀ ਜਾਂਦੀ ਸੀ ਅਤੇ ਨਾ ਹੀ ਇਸ ’ਤੇ ਸਹੀ ਢੰਗ ਨਾਲ ਕੰਮ ਹੁੰਦਾ ਸੀ,ਇਸ ਕਾਰਨ ਫਾਈਲਾਂ ਦਾ ਗਾਇਬ ਹੋਣਾ ਵੀ ਆਮ ਗੱਲ ਹੋ ਗਈ ਸੀ,ਇਨ੍ਹਾਂ ਤੱਥਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ,ਇਕ ਰੀਪੋਰਟ ਮੁਤਾਬਕ ਸੂਬੇ ਦੇ 1.50 ਲੱਖ ਤੋਂ ਵੱਧ ਅਧਿਆਪਕਾਂ ਨੂੰ ਇਸ ਦਾ ਫਾਇਦਾ ਹੋਵੇਗਾ।