Chandigarh,23 Feb,2024,(Sada Channel News):- ਪੰਜਾਬ ਦੇ ਰਾਜਪਾਲ ਅਤੇ ਯੂ.ਟੀ.,ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ (Shri Guru Ravidas Jayanti) ਦੀ ਪੂਰਵ ਸੰਧਿਆ ‘ਤੇ ਲੋਕਾਂ ਨੂੰ ਵਧਾਈ ਦਿੱਤੀ,ਰਾਜਪਾਲ ਨੇ ਆਪਣੇ ਸੰਦੇਸ਼ ਵਿੱਚ ਮਹਾਨ ਸੰਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਇੱਕ ਮਹਾਨ ਸਮਾਜ ਸੁਧਾਰਕ ਅਤੇ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦੇ ਸੰਦੇਸ਼ਵਾਹਕ ਸਨ,ਉਨ੍ਹਾਂ ਨੇ ਸਮਾਜ ਵਿੱਚੋਂ ਵਿਤਕਰੇ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਅਣਥੱਕ ਮਿਹਨਤ ਕੀਤੀ ਅਤੇ ਦੱਬੇ-ਕੁਚਲੇ ਲੋਕਾਂ ਦਾ ਸਮਰਥਨ ਵੀ ਕੀਤਾ,ਰਾਜਪਾਲ ਨੇ ਕਿਹਾ ਕਿ ਇਸ ਮਹਾਨ ਅਧਿਆਤਮਕ ਗੁਰੂ ਦੇ ਜਨਮ ਦਿਵਸ ‘ਤੇ, ਸਾਨੂੰ ਸਾਰੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਮਨੁੱਖਤਾ ਤੇ ਸਮਾਜਿਕ ਸਮਾਨਤਾ ਦੇ ਗੁਣਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।
Home Hindi News Chandigarh ਪੰਜਾਬ ਦੇ ਰਾਜਪਾਲ ਅਤੇ ਯੂ.ਟੀ.,ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ...