ਸਟੇਟ ਮੈਰਿਟ ਵਿਚ ਆਉਣ ਵਾਲੀਆਂ ਚਨੌਲੀ ਬਸੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਦਾ ਕੀਤਾ ਵਿਸ਼ੇਸ਼ ਸਨਮਾਨ

0
266
ਸਟੇਟ ਮੈਰਿਟ ਵਿਚ ਆਉਣ ਵਾਲੀਆਂ ਚਨੌਲੀ ਬਸੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਦਾ ਕੀਤਾ ਵਿਸ਼ੇਸ਼ ਸਨਮਾਨ

SADA CHANNEL:-

ਨੂਰਪੁਰ ਬੇਦੀ 06 ਜੁਲਾਈ (SADA CHANNEL):- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਿਛਲੇ ਦਿਨੀਂ ਘੋਸ਼ਿਤ ਕੀਤੇ ਗਏ ਦਸਵੀਂ ਜਮਾਤ ਦੇ ਨਤੀਜੇ ਦੀ ਮੈਰਿਟ ਵਿੱਚਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੌਲੀ ਬਸੀ ਦੀਆਂ ਤਿੰਨ ਵਿਦਿਆਰਥਣਾਂ ਨੇ ਸੂਬਾ ਪੱਧਰ ਦੀ ਜਾਰੀ ਹੋਈ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕੀਤਾ ਹੈ । ਮੈਰਿਟ ਲਿਸਟ ਵਿੱਚ ਆਉਣ ਵਾਲੀਆਂ ਅਤੇ ਸਕੂਲ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਦਸਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨੂੰ ਅੱਜ ਸਕੂਲ ਵਿਖੇ ਇਕ ਸਾਦੇ ਸਮਾਗਮ ਦੌਰਾਨ ਪ੍ਰਿੰਸੀਪਲ,ਸਮੂਹ ਸਕੂਲ ਸਟਾਫ ਅਤੇ ਗਰਾਮ ਪੰਚਾਇਤ ਚਨੌਲੀ ਤੇ ਸਕੂਲ ਪ੍ਰਬੰਧਕੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।


ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੌਲੀ ਬਸੀ ਦੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਸਾਡੇ ਸਕੂਲ ਦੇ 43 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਜਿਸ ਵਿੱਚੋਂ ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਪਿੰਡ ਬਸੀ ਨੇ 637/650 (98%) ਅੰਕ ਪ੍ਰਾਪਤ ਕਰਕੇ ਬੋਰਡ ਵੱਲੋਂ ਜਾਰੀ ਕੀਤੀ ਸਟੇਟ ਦੀ ਮੈਰਿਟ ਲਿਸਟ ਵਿਚ 7ਵਾਂ ਰੈਂਕ ਅਤੇ ਜ਼ਿਲੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।

ਇਸੇ ਤਰ੍ਹਾਂ ਹੀ ਜਸਮੀਨ ਕੌਰ ਪੁੱਤਰੀ ਸੰਤੋਖ ਸਿੰਘ ਵਾਸੀ ਪਿੰਡ ਚਨੌਲੀ ਨੇ 631(97.07%) ਅੰਕ ਪ੍ਰਾਪਤ ਕਰਕੇ ਸਟੇਟ ਦੀ ਮੈਰਿਟ ਵਿੱਚ 13 ਵਾਂ ਸਥਾਨ ਅਤੇ ਗਗਨਦੀਪ ਕੌਰ ਪੁੱਤਰੀ ਗੱਜਣ ਸਿੰਘ ਵਾਸੀ ਪਿੰਡ ਚਨੌਲੀ ਨੇ 630(96.92%)ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ ਵਿੱਚ 14ਵਾਂ ਰੈਂਕ ਪ੍ਰਾਪਤ ਕਰ ਕੇ ਸਕੂਲ, ਜਿਲ੍ਹੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸਕੂਲ ਦੇ 17 ਵਿਦਿਆਰਥੀਆਂ ਨੇ 90%ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਸਕੂਲ ਦੇ 19 ਵਿਦਿਆਰਥੀਆਂ ਨੇ 80-90%ਅੰਕ ਪ੍ਰਾਪਤ ਕੀਤੇ ਹਨ ਅਤੇ 7 ਵਿਦਿਆਰਥੀਆਂ ਨੇ 75-80%ਅੰਕ ਪ੍ਰਾਪਤ ਕੀਤੇ ਹਨ।


ਸਕੂਲ ਵਿੱਚ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਭੁਪਿੰਦਰ ਸਿੰਘ ਸਰਪੰਚ ਪਿੰਡ ਚਨੌਲੀ, ਕੁਲਦੀਪ ਕੌਰ ਚੇਅਰਮੈਨ ਸਕੂਲ ਪ੍ਰਬੰਧਕੀ ਕਮੇਟੀ, ਡਾ ਕਮਲਜੀਤ ਸਿੰਘ ਸਾਬਕਾ ਸਰਪੰਚ ਪਿੰਡ ਚਨੌਲੀ,ਗੁਰਚਰਨ ਸਿੰਘ ਧੰਨਾ ਸਮਾਜ ਸੇਵੀ ਨੇ ਬੋਲਦੇ ਹੋਏ ਕਿਹਾ ਕੇ ਪਿਛਲੇ ਕੁਝ ਸਾਲਾਂ ਤੋਂ ਪ੍ਰਿੰਸੀਪਲ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਚਨੌਲੀ ਬਸੀ ਸਕੂਲ ਨੇ ਬਹੁਤ ਤਰੱਕੀ ਕੀਤੀ ਹੈ। ਸਕੂਲ ਵਿੱਚ 13ਨਵੇਂ ਕਮਰੇ ਬਣੇ ਹਨ ਜਿਨ੍ਹਾਂ ਵਿਚੋਂ ਚਾਰ ਕਮਰੇ ਅਤੇ ਬਰਾਂਡਾ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣਿਆ ਹੈ।ਸਕੂਲ ਦਾ ਸਟਾਫ ਮਿਹਨਤੀ ਹੋਣ ਕਾਰਨ ਵਿਦਿਆਰਥੀ ਪੜ੍ਹਾਈ ਵਿੱਚ ਵੀ ਮੱਲਾਂ ਮਾਰ ਰਹੇ ਹਨ।

ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਸਟੇਟ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਇਹ ਸਾਬਤ ਕਰ ਦਿੱਤਾ ਹੈ,ਕਿ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਨਿਜੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਅੱਗੇ ਨਿਕਲ ਚੁੱਕੇ ਹਨ ।ਉਨ੍ਹਾਂ ਕਿਹਾ ਕਿ ਲੜਕੀਆਂ ਦੇ ਨਾਲ ਨਾਲ ਮੁੰਡਿਆ ਨੂੰ ਵੀ ਪੜ੍ਹਾਈ ਵਿੱਚ ਅੱਗੇ ਆਉਣਾ ਚਾਹੀਦਾ ਹੈ । ਮੈਰਿਟ ਵਿੱਚ ਆਈਆਂ ਇਨ੍ਹਾਂ ਤਿੰਨ ਵਿਦਿਆਰਥਣਾਂ ਤੋਂ ਦੂਸਰੇ ਵਿਦਿਆਰਥੀਆਂ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਇਨ੍ਹਾਂ ਨਾਲੋਂ ਵੀ ਵੱਧ ਅੰਕ ਲੈ ਕੇ ਅੱਗੇ ਨੂੰ ਵੀ ਚਨੌਲੀ ਬਸੀ ਸਕੂਲ ਦਾ ਨਾਮ ਰੌਸ਼ਨ ਕਰਦੇ ਰਹਿਣਗੇ।

LEAVE A REPLY

Please enter your comment!
Please enter your name here